ਸੰਧਿਆ ਵੇਲੇ ਦਾ ਹੁਕਮਨਾਮਾ – 18 ਮਾਰਚ 2025
ਅੰਗ : 654
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
🙏🙏Ek Onkar Satnam Sri Waheguru Ji Kirpa Nidhan Eh Bakhshan Hare Sarbat De Bhale Di Ardas Parwan Hove Ji🙏🙏
ਸਤਿਨਾਮ ਸ੍ੀ ਵਾਹਿਗੁਰੂ ਸਾਹਿਬ ਜੀ ਧੰਨ ਧੰਨ ਸਾਹਿਬ ਸ੍ੀ ਗੁਰੂ ਰਾਮਦਾਸ ਸਾਹਿਬ ਜੀ