13 ਪੋਹ ਸਿਆਲਾਂ ਦੀਆਂ ਤਾਂ ਰਾਤਾਂ ਹੀ ਐਨੀਆਂ ਲੰਬੀਆਂ ਹੁੰਦੀਆਂ ਨੇ ਕਿ ਮੁੱਕਣ ਤੇ ਨਹੀਂ ਆਉਂਦੀਆਂ, ਉਹ ਵੀ ਜਦ ਬਾਹਰ ਬੈਠੇ ਹੋਈਏ, ਹਥ ਪੈਰ ਸੁੰਨ ਹੋ ਜਾਂਦੇ ਨੇ, ਕੜਾਕੇ ਦੀ ਠੰਡ ਵਿੱਚ ਤਾਂ ਬਿਨਾਂ ਅੱਗ ਦੇ ਤਾਂ ਹਥ ਪੈਰ ਵੀ ਸਿੱਧੇ ਨਹੀਂ ਹੁੰਦੇ, ਧੰਨ ਹਨ ਸਾਹਿਬਜ਼ਾਦੇ ਜੋ ਨਿੱਕੀਆਂ ਨਿੱਕੀਆਂ ਉਮਰਾਂ ਵਿੱਚ ਵੀ ਜ਼ਰਾ ਜਿਹਾ ਵੀ ਡੋਲੇ ਨਹੀਂ, ਡੋਲਣ ਵੀ ਕਿਵੇਂ, ਉਹਨਾਂ ਦੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਖੂਨ ਅਤੇ ਰਗਾਂ ਵਿੱਚ ਦਾਦੇ ਦੀ ਸ਼ਹਾਦਤ, ਦਾਦੀ ਦੀ ਸਿੱਖਿਆ ਅਤੇ ਰੋਮ ਰੋਮ ਵਿੱਚ ਗੁਰਬਾਣੀ ਵੱਸੀ ਹੋਈ ਹੈ !!ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਸਿੱਦਕ, ਸਬਰ ਅਤੇ ਜਜ਼ਬੇ ਦਾ ਇਤਿਹਾਸ ਰਚਣ ਵਾਲੀ ਇਹ ਵੀਰ ਗਾਥਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।