ਦਸੰਬਰ ਮਹੀਨੇ ਨਾਲ ਸਾਡਾ ਕੀ ਸੰਬੰਧ ਹੈ ?
1. ਪੋਹ 6 ਨੂੰ ਸਤਿਗੁਰ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ।
2. ਪੋਹ 7 ਦੀ ਸਵੇਰ ਨੂੰ ਸਰਸਾ ਨਦੀ ਦੇ ਕਿਨਾਰੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਸੀ।
3. 7 ਪੋਹ ਦੀ ਰਾਤ ਸਰਸਾ ਨਦੀ ਪਾਰ ਕਰਦੇ ਗੁਰੂ ਜੀ ਦਾ ਪਰਿਵਾਰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ।
4. 7 ਪੋਹ ਦੀ ਰਾਤ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਕੁੰਮੇ ਮਾਛਕੀ ਦੀ ਝੋਂਪੜੀ ‘ਚ ਰਹੇ।
5. 8 ਪੋਹ ਨੂੰ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਜੰਗ ਹੋਈ, 3 ਪਿਆਰੇ, ਵੱਡੇ ਦੋਨੋਂ ਸਾਹਿਬਜ਼ਾਦੇ ਅਤੇ 34 ਸਿੰਘ ਸ਼ਹੀਦ ਹੋ ਗਏ।
6. 8 ਪੋਹ ਨੂੰ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਗੰਗੂ ਬ੍ਰਾਹਮਣ ਦੇ ਘਰ ਰਹੇ।
7. 9 ਪੋਹ ਨੂੰ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਮੁਰਿੰਡੇ ਰਹੇ।
8. 10,11,12 ਪੋਹ ਦੀ ਰਾਤ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਸਰਹਿੰਦ ਦੇ ਠੰਡੇ ਬੁਰਜ ਵਿੱਚ ਰਹੇ (ਜੋ ਅੱਜਕਲ੍ਹ ਫਤਹਿਗੜ੍ਹ ਸਾਹਿਬ ਨਾਲ ਜਾਣਿਆ ਜਾਂਦਾ ਹੈ )
9. 13 ਪੋਹ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹੀਦ ਹੋ ਗਏ , 7 ਦਿਨ ਵਿੱਚ ਦਸ਼ਮੇਸ਼ ਪਿਤਾ ਨੇ ਆਪਣਾ ਪਰਿਵਾਰ ਸਾਡੇ ਲਈ ਕੁਰਬਾਨ ਕਰ ਦਿੱਤਾ।