ਜੋਤੀ-ਜੋਤਿ ਪੁਰਬ ਸ੍ਰੀ ਗੁਰੂ ਹਰਿਰਾਇ ਜੀ, ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
ਸ਼੍ਰੀ ਗੁਰੂ ਹਰਿ ਰਾਇ ਜੀ ਦਾ ਜੋਤੀ ਜੋਤ ਸਮਾਣ ਦਾ ਗੁਰਪੂਰਬ ਹੈ,
ਅਤੇ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਹੈ।
ਗੁਰਿਆਈ ਦੀ ਪ੍ਰ੍ਰ੍ਰਾਪਤੀ:
ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਜਾਣ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ-
‘ਤਖਤਿ ਬਹੈ ਤਖਤੇ ਕੀ ਲਾਇਕ’
ਅਨੁਸਾਰ, ੬ ਅਕਤੂਬਰ, ੧੬੬੧ ਈ. (੬ ਕਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸਚੇ ਹੀ ‘ਸਭਿ ਦੁਖਿ ਜਾਇ’ ਦਾ ਪ੍ਰਤੱਖ ਪ੍ਰਮਾਣ ਹੈ।੫ ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਿਕ ਰੱਬੀ ਖਜ਼ਾਨੇ ਦੇ ਮਾਲਕ ਬਣੇ
ਵਾਹਿਗੁਰੂ ਜੀ 🙏